Sikh Empire
ਖ਼ਾਲਸਾ ਰਾਜ (ਅੰਗਰੇਜ਼ੀ: Sikh Empire ਸਿੱਖ ਐਮਪਾਇਰ; ਪੰਜਾਬੀ ਰਾਜ, ਸਿੱਖ ਖ਼ਾਲਸਾ ਰਾਜ ਜਾਂ ਸਰਕਾਰ-ਏ-ਖ਼ਾਲਸਾ ਵੀ ਕਿਹਾ ਜਾਂਦਾ) ਇੱਕ ਤਾਕਤਵਰ ਅਤੇ ਨਿਰਪੱਖ ਮੀਰੀ ਸੀ ਜਿਸ ਦਾ ਆਗਾਜ਼ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਦੁਆਲੇ ਮਹਾਰਾਜਾ ਰਣਜੀਤ ਸਿੰਘ ਅਧੀਨ ਹੋਇਆ।[3] ਇਹ ਸਲਤਨਤ 1799 ਵਿੱਚ ਰਣਜੀਤ ਸਿੰਘ ਦੇ ਲਾਹੌਰ ਉੱਤੇ ਕਬਜ਼ੇ ਤੋਂ 1849 ਤੱਕ ਰਿਹਾ, ਜਿਸਦੀ ਜੜ੍ਹ ਸਮੂਹ ਸੁਤੰਤਰ ਸਿੱਖ ਮਿਸਲਾਂ ਦੇ ਖਾਲਸਾਈ ਸਿਧਾਂਤਾਂ 'ਤੇ ਅਧਾਰਿਤ ਸੀ।[4][5] 19ਵੀਂ ਸਦੀ ਵਿੱਚ ਬੁਲੰਦੀਆਂ ਵੇਲੇ, ਇਹ ਰਾਜ ਲਹਿੰਦੇ ਵੱਲ ਦੱਰਾ-ਏ-ਖ਼ੈਬਰ ਤੋਂ ਚੜ੍ਹਦੇ ਪਾਸੇ ਲਹਿੰਦੇ-ਤਿਬਤ, ਅਤੇ ਦੱਖਣ ਵੱਲ ਮਿਠਾਨਕੋਟ ਤੋਂ ਉੱਤਰ ਕੰਨੀ ਕਸ਼ਮੀਰ ਤੱਕ ਫੈਲਿਆ। ਇਹ ਅੰਗਰੇਜ਼ਾ ਦੇ ਬ੍ਰਿਟਿਸ਼ ਰਾਜ ਹਿੱਸੇ ਆਉਣ ਵਾਲਾ ਦੱਖਣੀ ਏਸ਼ੀਆ ਦਾ ਸਭ ਤੋਂ ਆਖਰੀ ਨਰੋਆ ਖੇਤਰ ਸੀ।
ਖਾਲਸਾ ਰਾਜ ਦੀ ਨੀਹ ਸੰਨ 1707 ਦੇ ਸ਼ੁਰੂਆਤੀ ਦੌਰ ਵੇਲੇ ਰੱਖੀ ਗਈ ਹੋਣ ਦਾ ਦਾਵਾ ਹੋ ਸਕਦਾ ਹੈ, ਜਿਸ ਸਾਲ ਔਰੰਗਜ਼ੇਬ ਦੀ ਮੌਤ ਅਤੇ ਮੁਗ਼ਲੀਆ ਸਲਤਨਤ ਦਾ ਨਾਸ ਹੋਣਾ ਅਰੰਭ ਹੋਇਆ। ਮੁਗ਼ਲਾਂ ਦੇ ਬਹੁਤ ਜ਼ਿਆਦਾ ਕਮਜ਼ੋਰ ਹੋਣ ਨਾਲ, ਦਲ ਖ਼ਾਲਸਾ, ਗੁਰੂ ਗੋਬਿੰਦ ਸਿੰਘ ਦੀ ਸਾਜੀ ਖਾਲਸਾ ਫੌਜ ਦਾ ਇੰਤਜ਼ਾਮੀ ਤੌਰ ਤੇ ਸੁਧਾਰਿਆ ਵਜੂਦ, ਦੀ ਅਗਵਾਈ ਹੇਠ ਠੰਡੇ ਪਏ ਮੁਗ਼ਲਾਂ ਅਤੇ ਲਹਿੰਦੇ ਵੱਲ ਪਠਾਣਾ ਖਿਲਾਫ਼ ਮੁਹਿੰਮ ਜਾਰੀ ਹੋ ਗਈ। ਇਸ ਨਾਲ ਫੌਜ ਦਾ ਪਸਾਰਾ ਹੋਇਆ ਜੋ ਅੱਗੇ ਜਾ ਕੇ ਵੱਖ-ਵੱਖ ਕੌਨਫ਼ੈਡਰਸੀਆਂ ਜਾਂ ਅਧ-ਸੁਤੰਤਰ ਮਿਸਲਾਂ ਵਿੱਚ ਵੰਡ ਹੋ ਗਏ। ਮਿਸਲਾਂ ਦੀਆਂ ਇਹਨਾਂ ਫੌਜੀ ਟੁਕੜੀਆ ਨੇ ਇੱਕ-ਦੂਜੇ ਤੋਂ ਅਲਹਿਦਾ ਇਲਾਕੇ ਅਤੇ ਸ਼ਹਿਰ ਕਾਬੂ ਕਰ ਲਏ। ਭਰ, 1762 ਤੋਂ 1799 ਦੇ ਵਕਵੇ ਦੌਰਾਨ, ਇੰਜ ਲੱਗ ਰਿਹਾ ਸੀ ਜਿਵੇਂ ਮਿਸਲਦਾਰੀਆਂ ਦੇ ਸਿੱਖ ਸਰਦਾਰ ਆਪਣੇ ਆਪ ਵਿੱਚ ਹੀ ਅਜ਼ਾਦ ਫ਼ੌਜਦਾਰ ਬਣ ਰਹੇ ਹੋਣ।
ਸਾਮਰਾਜ ਦਾ ਆਗਾਜ਼ ਰਣਜੀਤ ਸਿੰਘ ਵਲੋਂ ਲਹੌਰ ਦਾ ਕਬਜ਼ਾ ਉਸ ਦੇ ਅਫ਼ਗਾਨੀ ਰਾਜੇ, ਜ਼ਮਾਨ ਸ਼ਾਹ ਦੁਰਾਨੀ ਤੋਂ ਲੈਕੇ ਹੋਇਆ, ਅਤੇ ਇਸੇ ਲੜੀ ਤਹਿਤ ਅਫ਼ਗਾਨ, ਅਫ਼ਗਾਨ-ਸਿੱਖ ਜੰਗਾਂ ਹਾਰਕੇ ਪੰਜਾਬ ਤੋਂ ਬਰਖਾਸਤ ਹੋਣੇ ਸ਼ੁਰੂ ਹੋ ਗਏ, ਨਾਲੇ ਖੇਰੂ-ਖੇਰੂ ਹੋਈਆਂ ਸਿੱਖ ਮਿਸਲਾਂ ਵਿੱਚ ਇਕਤਾ ਹੋਣ ਲੱਗ ਪਈ। ਰਣਜੀਤ ਸਿੰਘ ਨੂੰ 12 ਅਪ੍ਰੈਲ 1801 (ਵਿਸਾਖੀ ਵਾਲੇ ਦਿਨ) ਪੰਜਾਬ ਦਾ ਮਹਾਰਾਜਾ ਐਲਾਨਿਆ ਗਿਆ, ਜਿਸ ਨਾਲ ਇੱਕ ਸਿਆਸੀ ਏਕਤਾ ਵਾਲਾ ਸੂਬਾ ਸਿਰਜਿਆ। ਸਾਹਿਬ ਸਿੰਘ ਬੇਦੀ, ਗੁਰੂ ਨਾਨਕ ਸਾਹਿਬ ਦੀ ਪੀੜੀ ਵਿੱਚੋ, ਨੇ ਤਾਜਪੋਸ਼ੀ ਨੂੰ ਇੰਜ਼ਾਮ ਦਿਤਾ।[6] ਇਕਲੇ ਇੱਕ ਮਿਸਲ ਦੇ ਮੁੱਖੀ ਹੋਣ ਤੋਂ ਪੰਜਾਬ ਦੇ ਮਹਾਰਾਜਾ ਬਣਨ ਤੱਕ, ਰਣਜੀਤ ਸਿੰਘ ਬਹੁਤ ਥੋੜੇ ਹੀ ਵਕਵੇ ਵਿੱਚ ਸੱਤਾ ਤੇ ਕਾਬਜ਼ ਹੋਇਆ। ਓਹ ਆਪਣੀ ਫੌਜ ਨੂੰ ਤਾਜ਼ਾ ਸਿਖਲਾਈ, ਹਥਿਆਰਾਂ ਅਤੇ ਤੋਪਖ਼ਾਨਿਆਂ ਨਾਲ ਮੌਡਰਨ ਕਰਨ ਲੱਗ ਪਿਆ। ਰਣਜੀਤ ਸਿੰਘ ਦੀ ਮੌਤ ਤੋਂ ਬਾਅਦ, ਰਾਜ ਅੰਦਰੂਨੀ ਫ਼ੁੱਟ ਅਤੇ ਮਾੜੇ ਸਿਆਸੀ ਪ੍ਰਬੰਧਾ ਕਾਰਨ ਕਮਜ਼ੋਰ ਹੋ ਗਿਆ। ਅਖੀਰ, ਸੰਨ 1849 ਤੱਕ ਦੂਜੀ ਐਂਗਲੋ-ਸਿੱਖ ਜੰਗ ਵਿੱਚ ਹਾਰਨ ਕਰਕੇ ਇਹ ਐਮਪਾਇਰ ਬ੍ਰਿਟਿਸ਼ ਰਾਜ ਅਤੇ ਉਸ ਤੋਂ ਅਗਾਂਹ ਭਾਰਤ ਅਤੇ ਪਾਕਿਸਤਾਨ ਦੇ ਹਿਸੇ ਆਇਆ।
ਸੰਨ ੧੮੫੬ ਬਿਕ੍ਰਮੀ (੧੭੯੯ ਈਸਵੀ) ਤੋਂ ੧੯੦੩ ਬਿਕ੍ਰਮੀ (੧੮੪੯ ਈਸਵੀ) ਤੱਕ ਖ਼ਾਲਸਾ ਰਾਜ ਦੇ ਚਾਰ ਸੂਬੇ ਸਨ: ਲਹੌਰ (ਪੰਜਾਬ ਵਿੱਚ, ਜੋ ਸਿੱਖ ਰਾਜਧਾਨੀ ਬਣਿਆ ਹੈ), ਮੁਲਤਾਨ (ਇਹ ਵੀ ਪੰਜਾਬ ਵਿੱਚ ਹੈ), ਪੇਸ਼ਾਵਰ ਅਤੇ ਜੰਮੂ ਕਸ਼ਮੀਰ।
Comments
Post a Comment